DiscoverAUDIO GURBANI
AUDIO GURBANI
Claim Ownership

AUDIO GURBANI

Author: Gurjit Singh Jhampur

Subscribed: 23Played: 209
Share

Description

Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.
ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।
2048 Episodes
Reverse
ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। 
ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥  ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ) ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਜਾਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਬਚਾਂਦਾ ਹੈਂ।੪।੩੨। GUJRI, FIFTH MEHL: You are the Almighty Lord, the Giver of Sanctuary, the Destroyer of pain, the King of happiness. Troubles depart, and fear and doubt are dispelled, singing the Glorious Praises of the Immaculate Lord God. || 1 || O Lord of the Universe, without You, there is no other place. Show Mercy to me, O Supreme Lord Master, that I may chant Your Name. || 1 || Pause || Serving the True Guru, I am attached to the Lords Lotus Feet; by great good fortune, I have embraced love for Him. My heart lotus blossoms forth in the Saadh Sangat, the Company of the Holy; I have renounced evil-mindedness and intellectualism. || 2 || One who sings the Glorious Praises of the Lord, twenty-four hours a day, and remembers the Lord in meditation, who is Kind to the poor, saves himself, and redeems all his generations; all of his bonds are released. || 3 || I take the Support of Your Feet, O God, O Lord and Master; you are with me through and through, God. Nanak has entered Your Sanctuary, God; giving him His hand, the Lord has protected him. || 4 || 2 || 32 ||
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||
ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥
ਲੇਖਕ ਭਾਈ ਮਹਾ ਸਿੰਘ ਗਿਆਨੀ
This podcast is regarding transformation of my life when decided to analyze the truth.
Bhai Sahib Bhai Vir Singh ji da Gurmukh jivan book written by Bhai Mahan Singh Giani
The Falgun Sangrand HUKAMNAMA sahib from sri darbar sahib Amritsar including audio translations Punjabi and English transslations.ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ। ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ। ਹੇ ਨਾਨਕ! (ਆਖ–) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ। ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।13 ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥ ਅਰਥ: ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ, ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ। ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) । ਹੇ ਹਰੀ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ।14। Translation : BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: In the month of Phalgun, bliss comes to those, unto whom the Lord, the Friend, has been revealed. The Saints, the Lord𠏋 helpers, in their mercy, have united me with Him. My bed is beautiful, and I have all comforts. I feel no sadness at all. My desires have been fulfilled-by great good fortune, I have obtained the Sovereign Lord as my Husband. Join with me, my sisters, and sing the songs of rejoicing and the Hymns of the Lord of the Universe. There is no other like the Lord-there is no equal to Him. He embellishes this world and the world hereafter, and He gives us our permanent home there. He rescues us from the world-ocean; never again do we have to run the cycle of reincarnation. I have only one tongue, but Your Glorious Virtues are
SANGRAND HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||
Baba Moti Ram Singh ji Mehra parsang Shaheedi
KIRTAN KATHA

KIRTAN KATHA

2021-01-0401:00:02

In the memory of Baba Zorawar Singh Baba Singh and Mata Gujjar Kaur ji kirtan katha in village Jhampur Gurdwara Sahib
Mool Mantra

Mool Mantra

2020-11-2400:34

The Sikh Mool Mantra
The Sangrand Hukamnama audioGRACE OF THE TRUE GURU: ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||
SANGRAND HUKAMNAMA

SANGRAND HUKAMNAMA

2020-09-1607:00

SANGRAND HUKAMNAMA  ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥  ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8। BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 || ||
Midnight sounds

Midnight sounds

2020-08-2103:33

The sounds at midnight
UNION IS STRENGTH.
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।SORAT’H, FIFTH MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all postsHukamnama Sahib April 11,2021/ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 ||
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।Shalok third mahalO Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1.Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind.O Nanak! The Guru's word is the means to show the effect of Maya, and this word is found in the Guru's head. 2.(Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all.Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty
loading
Comments