DiscoverDaily Hukamnama in Gurmukhi
Daily Hukamnama in Gurmukhi
Claim Ownership

Daily Hukamnama in Gurmukhi

Author: SikhNet (noemail@noemail.org)

Subscribed: 7Played: 133
Share

Description

Daily Hukamnama from Harimandir Sahib (The Golden Temple), Amritsar India.
669 Episodes
Reverse
ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ Hukamnama from SikhNet.com
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ Hukamnama from SikhNet.com
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ Hukamnama from SikhNet.com
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ Hukamnama from SikhNet.com
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ Hukamnama from SikhNet.com
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ Hukamnama from SikhNet.com
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ Hukamnama from SikhNet.com
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ Hukamnama from SikhNet.com
ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ Hukamnama from SikhNet.com
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ Hukamnama from SikhNet.com
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ Hukamnama from SikhNet.com
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ Hukamnama from SikhNet.com
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ Hukamnama from SikhNet.com
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ Hukamnama from SikhNet.com
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ Hukamnama from SikhNet.com
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ Hukamnama from SikhNet.com
ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨੑੀ ਤਰਿਆ ਜਿਨੑੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥ Hukamnama from SikhNet.com
ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥ Hukamnama from SikhNet.com
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ Hukamnama from SikhNet.com
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥ ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥ Hukamnama from SikhNet.com
loading
Comments 
loading