Daily Hukamnama in Gurmukhi

Daily Hukamnama from Harimandir Sahib (The Golden Temple), Amritsar India.

ਮੰਗਲਵਾਰ, ੫ ਕੱਤਕ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ Hukamnama from SikhNet.com

10-21
--:--

ਸੋਮਵਾਰ, ੪ ਕੱਤਕ (ਸੰਮਤ ੫੫੭ ਨਾਨਕਸ਼ਾਹੀ)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ Hukamnama from SikhNet.com

10-20
--:--

ਐਤਵਾਰ, ੩ ਕੱਤਕ (ਸੰਮਤ ੫੫੭ ਨਾਨਕਸ਼ਾਹੀ)

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ Hukamnama from SikhNet.com

10-19
--:--

ਸ਼ਨਿਚਰਵਾਰ, ੨ ਕੱਤਕ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ Hukamnama from SikhNet.com

10-18
--:--

ਸ਼ੁੱਕਰਵਾਰ, ੧ ਕੱਤਕ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ Hukamnama from SikhNet.com

10-17
--:--

ਵੀਰਵਾਰ, ੩੧ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ Hukamnama from SikhNet.com

10-16
--:--

ਬੁੱਧਵਾਰ, ੩੦ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨੑੀ ਤਰਿਆ ਜਿਨੑੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥੩॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥੪॥੪॥੧੩॥ Hukamnama from SikhNet.com

10-15
--:--

ਮੰਗਲਵਾਰ, ੨੯ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥ Hukamnama from SikhNet.com

10-14
--:--

ਐਤਵਾਰ, ੨੭ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ Hukamnama from SikhNet.com

10-12
--:--

ਸ਼ਨਿਚਰਵਾਰ, ੨੬ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥ ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥ Hukamnama from SikhNet.com

10-11
--:--

ਸ਼ੁੱਕਰਵਾਰ, ੨੫ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ Hukamnama from SikhNet.com

10-10
--:--

ਵੀਰਵਾਰ, ੨੪ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ Hukamnama from SikhNet.com

10-09
--:--

ਬੁੱਧਵਾਰ, ੨੩ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ Hukamnama from SikhNet.com

10-08
--:--

ਮੰਗਲਵਾਰ, ੨੨ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥ Hukamnama from SikhNet.com

10-07
--:--

ਐਤਵਾਰ, ੨੦ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ Hukamnama from SikhNet.com

10-05
--:--

ਸ਼ਨਿਚਰਵਾਰ, ੧੯ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ Hukamnama from SikhNet.com

10-04
--:--

ਸ਼ੁੱਕਰਵਾਰ, ੧੮ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਰਾਗੁ ਧਨਾਸਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ Hukamnama from SikhNet.com

10-03
--:--

ਸੋਮਵਾਰ, ੧੪ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ Hukamnama from SikhNet.com

09-29
--:--

ਐਤਵਾਰ, ੨੮ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲੑਰਨਿ ਗੁਣ ਕੀ ਸਾਝ ਕਰੰਨਿੑ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮੑਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ Hukamnama from SikhNet.com

09-28
--:--

ਸ਼ਨਿਚਰਵਾਰ, ੧੨ ਅੱਸੂ (ਸੰਮਤ ੫੫੭ ਨਾਨਕਸ਼ਾਹੀ)

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ Hukamnama from SikhNet.com

09-27
--:--

Recommend Channels