ਪਾਕਿਸਤਾਨ ਡਾਇਰੀ: ਗੁਰਪੁਰਬ ਮੌਕੇ ਭਾਰਤ ਵੱਲੋਂ ਲਾਏ ਇਲਜ਼ਾਮਾਂ ਦਾ ਪਾਕਿਸਤਾਨ ਨੇ ਦਿੱਤਾ ਜਵਾਬ
Update: 2025-11-12
Description
ਪਾਕਿਸਤਾਨ ਨੇ ਸਰਕਾਰੀ ਪੱਧਰ ’ਤੇ ਭਾਰਤ ਦੇ ਉਨ੍ਹਾਂ ਸਾਰੇ ਇਲਜ਼ਾਮਾਂ ਨੂੰ ਨਕਾਰ ਦਿੱਤਾ ਹੈ, ਜਿਨ੍ਹਾਂ ਵਿੱਚ ਪਾਕਿਸਤਾਨ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਿੰਦੂ ਧਰਮ ਨਾਲ ਸਬੰਧ ਰੱਖਣ ਵਾਲੇ ਸ਼ਰਧਾਲੂਆਂ ਨੂੰ ਭਾਰਤ-ਪਾਕਿ ਬਾਰਡਰ ਤੋਂ ਵਾਪਿਸ ਮੋੜਨ ਦੀ ਗੱਲ ਆਖੀ ਗਈ ਸੀ। ਇਸ ਦੇ ਜਵਾਬ ਵਿੱਚ ਪਾਕਿਸਤਾਨ ਨੇ ਕਿਹਾ ਹੈ ਕਿ ਦਿੱਲੀ ਅੰਬੈਸੀ ਨੇ ਭਾਰਤੀ ਨਾਗਰਿਕਾਂ ਨੂੰ 2800 ਵੀਜ਼ੇ ਜਾਰੀ ਕੀਤੇ ਸਨ। ਜਿਨ੍ਹਾਂ ਵਿਚੋਂ 2180 ਲੋਕ ਹੀ ਪਾਕਿਸਤਾਨ ਆਏ ਸਨ ਅਤੇ ਸਿਰਫ ਅਧੂਰੇ ਦਸਤਾਵੇਜਾਂ ਵਾਲੇ ਭਾਰਤੀ ਨਾਗਰਿਕਾਂ ਨੂੰ ਹੀ ਵਾਪਿਸ ਮੋੜਿਆ ਗਿਆ ਸੀ। ਪਾਕਿਸਤਾਨ ਸਰਕਾਰ ਦਾ ਕਹਿਣਾ ਹੈ ਕਿ ਇਹ ਸਾਰੀ ਕਾਰਵਾਈ ਕਾਨੂੰਨਾਂ ਮੁਤਾਬਿਕ ਕੀਤੀ ਗਈ ਸੀ ਅਤੇ ਇਸ ਨੂੰ ਧਾਰਮਿਕ ਰੰਗਤ ਦੇਣਾ ਸਹੀ ਨਹੀਂ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
Comments
In Channel



